ਕੇਜਰੀਵਾਲ ਵੱਲੋਂ ਲਾਏ ਹੋਏ ਦੋਸ਼ ਸਾਬਤ ਹੋ ਗਏ ਤਾਂ ਮੈਂ ਸੰਨਿਆਸ ਲੈ ਲਵਾਂਗਾ- ਸਿੱਬਲ
ਨਵੀਂ ਦਿੱਲੀ, 1 ਫਰਵਰੀ (ਏਜੰਸੀ)- ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਅੱਜ ਕਿਹਾ ਕਿ ਕੇਜਰੀਵਾਲ ਨੇ ਜੋ ਉਨ੍ਹਾਂ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਹਨ ਤਾਂ ਉਨ੍ਹਾਂ ਨੂੰ ਸਾਬਤ ਕਰਨ । ਸਿੱਬਲ ਨੇ ਕਿਹਾ ਕਿ ਜੇ ਕੇਜਰੀਵਾਲ ਦੇ ਦੋਸ਼ ਸਾਬਤ ਹੋ ਜਾਂਦੇ ਹਨ ਤਾਂ ਉਹ ਸਿਆਸਤ ਤੋਂ ਸੰਨਿਆਸ ਲੈ ਲੈਣਗੇ। ਸਿੱਬਲ ਨੇ ਕਿਹਾ ਕਿ ਉਹ ਕੇਜਰੀਵਾਲ ਨੂੰ ਕਾਨੂੰਨੀ ਨੋਟਿਸ ਭੇਜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਅਦਾਲਤ, ਸੰਸਥਾਂ ਜਾਂ ਕਿਸੇ ਵੀ ਵਿਅਕਤੀ ਨੇ ਉਨ੍ਹਾਂ 'ਤੇ ਭ੍ਰਿਸ਼ਟਾਚਾਰ ਦਾ ਦੋਸ਼ ਨਹੀਂ ਲਗਾਇਆ ਹੈ। ਸਿੱਬਲ ਨੇ ਕਿਹਾ ਕਿ ਕੇਜਰੀਵਾਲ ਜਾਂ ਤਾਂ ਦੋਸ਼ ਸਾਬਤ ਕਰਨ ਨਹੀਂ ਤਾਂ ਦੋ ਦਿਨਾਂ ਦੇ ਅੰਦਰ-ਅੰਦਰ ਮਾਫੀ ਮੰਗਣ।