ਕੇਜਰੀਵਾਲ ਵੱਲੋਂ ਸੁਖਬੀਰ ਬਾਦਲ ਦੇ ਮੁਕਾਬਲੇ ਚੋਣ ਲੜਨ ਦਾ ਐਲਾਨ 
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ ( ਜਸਬੀਰ ਸਿੰਘ ਨੂਰਪੁਰ) - ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੀ ਮਾਘੀ ਮੇਲੇ 'ਤੇ ਆਪ ਪਾਰਟੀ ਦੀ ਸਿਆਸੀ ਕਾਨਫਰੰਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ 2017 ਦੇ ਮੱਦੇਨਜ਼ਰ ਐਲਾਨ ਕੀਤਾ ਹੈ ਕਿ ਉਹ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਚੋਣ ਲੜਨਗੇ।